Religion Wiki
Advertisement

ਅਰਦਾਸ[]

ੴ ਵਾਹਿਗੁਰੂ ਜੀ ਕੀ ਫਤਹਿ ॥
ਸ੍ਰੀ ਭਗੌਤੀ ਜੀ ਸਹਾਇ ॥
ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ ੧੦॥

ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥
ਸ੍ਰੀ ਹਰਿਕਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥

ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਈਂ ਹੋਇ ਸਹਾਇ ॥
ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ॥

ਪੰਜਾ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ,
ਹਠੀਆਂ, ਜਪੀਆਂ, ਤਪੀਆਂ, ਜਿਨ੍ਹਾਂ ਨਾਮ ਜੱਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ,
ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ, ਬੋਲੋ ਜੀ ਵਾਹਿਗੁਰੂ ॥

ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿਤੇ, ਬੰਦ ਬੰਦ ਕਟਾਏ,
ਖੋਪਰੀਆਂ ਲੁਹਾਈਆਂ, ਚਰਖੜੀਆਂ ਤੇ ਚੜ੍ਹੇ, ਆਰਿਆਂ ਨਾਲ ਚਿਰਾਏ ਗਏ,
ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ,
ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ, ਖ਼ਾਲਸਾ ਜੀ, ਬੋਲੋ ਜੀ ਵਾਹਿਗੁਰੂ ॥

ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ॥
ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ,
ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ,
ਚਿਤ ਆਵਨ ਕਾ ਸਦਕਾ ਸਰਬ ਸੁਖ ਹੋਵੇ ॥
ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ,
ਦੇਗ ਤੇਗ ਫਤਹ, ਬਿਰਦ ਕੀ ਪੈਜ, ਪੰਥ ਕੀ ਜੀਤ,
ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ ॥

ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ,
ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ,
ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਂਕੀਆਂ, ਝੰਡੇ, ਬੁੰਗੇ ਜੁਗੋ ਜੁਗ ਅਟੱਲ,
ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ ॥

ਸਿੱਖਾਂ ਦਾ ਮਨ ਨੀਵਾਂ ਮੱਤ ਉੱਚੀ, ਮੱਤ ਦਾ ਰਾਖਾ ਅਕਾਲ ਪੁਰਖ ਵਾਹਿਗੁਰੂ ॥
ਹੇ ਅਕਾਲ ਪੁਰਖ ਦੀਨ ਦਿਆਲ, ਕਰਨ ਕਾਰਨ, ਪਤਿਤ ਪਾਵਨ ਕ੍ਰਪਾ ਨਿਧਾਨ ਜੀ,
ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ ॥

ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ,
ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ, ਖ਼ਾਲਸਾ ਜੀ ਨੂੰ ਬਖ਼ਸ਼ੋ ॥

ਹੇ ਨਿਮਾਣਿਆ ਦੇ ਮਾਣ ਨਿਤਾਣਿਆ ਦੇ ਤਾਣ, ਨਿਓਟਿਆਂ ਦੀ ਓਟ, ਸਚੇ ਪਿਤਾ,
ਵਾਹਿਗੁਰੂ, ਆਪ ਦੇ ਹਜ਼ੂਰ............................ਦੀ ਅਰਦਾਸ ਹੈ ਜੀ ॥
ਅਖਰ ਦਾ ਵਾਧਾ ਘਾਟਾ ਭੁਲ ਚੁਕ ਮਾਫ਼ ਕਰਨੀ ਜੀ ॥
ਸਰਬੱਤ ਦੇ ਕਾਰਜ ਰਾਸ ਕਰਨੇ ॥
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿੱਤ ਆਵੇ ॥
ਨਾਨਕ ਨਾਮ ਚੜ੍ਹਦੀ ਕਲਾ ॥ ਤੇਰੇ ਭਾਣੇ ਸਰਬੱਤ ਦਾ ਭਲਾ ॥

ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫ਼ਤਹਿ ॥

Powered-by-sikhnet2
This page uses content from the English Sikhi Wiki. The original article was at Ardas in Gurmukhi. The list of authors can be seen in the page history. As with the Religion-wiki, the text of Sikhi Wiki is available under the GNU Free Documentation License.
These are the Popular Banis of Sikhism

Mool Mantar | Japji | Jaap | Anand | Rehras | Benti Chaupai | Tav-Prasad Savaiye | Kirtan Sohila | Shabad Hazaray | Sukhmani | Asa di Var | Ardas

Advertisement