Fandom

Religion Wiki

Sggs 2

34,313pages on
this wiki
Add New Page
Talk0 Share
Sri Guru Granth Sahib Ji
Previous page
Sggs 2 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥3॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥4॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥5॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥6॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥7॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥8॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ

Previous page Sggs 2 Next page

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.