Fandom

Religion Wiki

Sggs 6

34,278pages on
this wiki
Add New Page
Talk0 Share

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.

Sri Guru Granth Sahib Ji
Previous page
Sggs 6 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥26॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥27॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥28॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ

Previous page Sggs 6 Next page

Also on Fandom

Random Wiki