Religion Wiki
Advertisement
Sri Guru Granth Sahib Ji
Previous page
Sggs 8 Sound      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥36॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥37॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥38॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥1॥

ਸੋ ਦਰੁ ਰਾਗੁ ਆਸਾ ਮਹਲਾ 1 ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥


Previous page Sggs 8 Next page
Advertisement