Fandom

Religion Wiki

Sggs 9

34,279pages on
this wiki
Add New Page
Talk0 Share

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.

Sri Guru Granth Sahib Ji
Previous page
Sggs 9 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥1॥ ਆਸਾ ਮਹਲਾ 1 ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥1॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥1॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥2॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥3॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥4॥2॥ ਆਸਾ ਮਹਲਾ 1 ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥1॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥1॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥2॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥3॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥

Previous page Sggs 9 Next page

Also on Fandom

Random Wiki